ਕੀ ਦਸਾਂ ਮੈਂ ਤੁਹਾਨੂੰ ਅਪਨੇ ਬਾਰੇ,
ਇਥੇ ਲਫਜਾਂ ਦੀ ਕੋਈ ਘਾਟ ਨਹੀਂ.....
ਕੀ ਲਿਖਾਂ ਮੈਂ ਅਪਨੀਆਂ ਵਡਿਆਈਆਂ ਨੂੰ,
ਇਥੇ ਐਬਾਂ ਦੀ ਵੀ ਕੋਈ ਘਾਟ ਨਹੀਂ.....
ਕਰ ਸਕਦਾ ਕਿਵੇਂ ਬਿਆਨ ਮੈਂ ਅਪਨੇ ਆਪ ਨੂੰ ਆਪ,
ਜਿੰਦਗੀ ਐ ਇਹ ਮੇਰੀ ਕੋਈ ਕਿਤਾਬ ਚ' ਲਿਖਿਆ ਪਾਠ ਨਹੀਂ.....
ਪੁੱਛਣਾ ਹੋਵੇ ਜੇ ਮੇਰੇ ਬਾਰੇ ਤਾਂ ਪੁਛੋ ਮੇਰੇ ਰੱਬ ਕੋਲੋ,
ਉਸ ਤੋਂ ਵੱਡੀ ਦੁਨਿਆ ਦੇ ਵਿੱਚ ਹੋਰ ਕੋਈ ਦਾਤ ਨਹੀਂ .....
ਕਰ ਸਕਦਾਂ ਪਾਰ ਸਮੁੰਦਰਾਂ ਨੂੰ ਤੇ ਚਿਰ ਸਕਦਾਂ ਪਹਾੜਾਂ ਨੂੰ,
ਇਹ ਵੀ ਉਹਦੀ ਮੇਹਰ ਐ ਲੋਕੋ ਕੋਈ ਮੂੰਹੋਂ ਨਿਕਲਿਆ ਵਾਕ ਨਹੀਂ..........
Subscribe to:
Post Comments (Atom)
No comments:
Post a Comment