Saturday, February 7, 2009

ਸੁਣ ਸਕਦੀ ਏਂ ਤਾਂ ਅੱਜ ਸੁਣ ਲੈ ਆ ਕੇ,
 ਤੈਨੂੰ ਦਿਲ ਦਾ ਹਾਲ ਸੁਣਾਵਾਂ....
ਕੀ ਪਤਾ ਕੱਲ ਸਿਲ ਜਾਣ ਬੁੱਲੀਆਂ,
 ਤੇ ਮੈਂ ਸਦਾ ਲਈ ਚੁੱਪ ਹੋ ਜਾਵਾਂ...
ਦੇਖ ਸਕਦੀ ਏਂ ਤਾਂ ਅੱਜ ਦੇਖ ਲੈ ਆ ਕੇ,
 ਤੈਨੂੰ ਇਹਨਾ ਨੈਣਾਂ ਨਾਲ ਸਿਜੋਏ ਸੁਪਨੇ ਦਿਖਾਵਾਂ....
ਕੀ ਪਤਾ ਕੱਲ ਮਿਚ ਜਾਣ ਅੱਖੀਆਂ, 
ਤੇ ਮੈਂ ਦੁਬਾਰਾ ਖੋਲ ਨਾ ਪਾਵਾਂ....
ਰੋਕ ਸਕਦੀ ਏਂ ਤਾਂ ਅੱਜ ਰੋਕ ਲੈ ਆ ਕੇ,
 ਰੂਹ ਛੱਡ ਰਹੀ ਹੈ ਸਾਥ ਵਾਂਗ ਪਰਾਇਆਂ...
ਕੀ ਪਤਾ ਕੱਲ ਰਹਿ ਜਾਣ ਹੱਡੀਆਂ, 
ਤੇ ਮੈਂ ਰੋਕਿਆਂ ਰੁਕ ਨਾ ਪਾਵਾਂ....
ਛੂਹ ਸਕਦੀ ਏਂ ਤਾਂ ਅੱਜ ਛੂਹ ਲੈ ਆ ਕੇ,
 ਸ਼ਾਇਦ ਥੱਮ ਜਾਣ ਮੇਰੀਆਂ ਆਹਾਂ....
ਕੀ ਪਤਾ ਕੱਲ ਰਾਖ ਦੀ ਢੇਰੀ ਹੋ ਜਾਵੇ,
 ਤੇ ਮੈਂ ਹਵਾ 'ਚ ਉਡ ਪੁਡ ਜਾਵਾਂ....
ਮਿਲ ਸਕਦੀ ਏਂ ਤਾਂ ਅੱਜ ਮਿਲ ਲੈ ਆ ਕੇ,
 ਵਿਛਿਆਂ ਪਲਕਾਂ ਨੇ ਵਿਚ ਰਾਹਾਂ...
ਕੀ ਪਤਾ ਕੱਲ ਮੈਂ ਨਾ ਹੋਵਾਂ,
 ਤੇ ਤੇਰੀਆਂ ਖੁੱਲੀਆਂ ਰਹਿ ਜਾਣ ਬਾਹਾਂ.........sandhu

No comments:

Post a Comment